Punjab

ਲੋਕ ਸੰਪਰਕ ਵਿਭਾਗ ’ਚ ਅੱਠ ਅਧਿਕਾਰੀਆਂ ਦੀਆਂ ਤਰੱਕੀਆਂ

ਚੰਡੀਗੜ੍ਹ-ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਦੋ ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਅਗਜ਼ੈਕਟਿਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਹੈ। ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਮਗਰੋਂ ਅੱਜ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ ਤੇ ਇਸ਼ਿਵੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ ਅਤੇ ਮਨਵਿੰਦਰ ਸਿੰਘ ਨੂੰ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਦਿੱਤਾ ਗਿਆ ਹੈ। ਇਸ ਤਰ੍ਹਾਂ ਪਦਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਆਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਤਾਇਨਾਤ ਕੀਤਾ ਗਿਆ ਹੈ। ਨਵੇਂ ਪਦਉੱਨਤ ਅਧਿਕਾਰੀਆਂ ਨੇ ਅੱਜ ਵਿਭਾਗ ਦੇ ਸਕੱਤਰ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ।