ਕਰਨਲ ਕੁਰੈਸ਼ੀ ਬਾਰੇ ਟਿੱਪਣੀ: ਵਿਜੈ ਸ਼ਾਹ ਦੀ ਪਟੀਸ਼ਨ ’ਤੇ ਸੁਣਵਾਈ 19 ਨੂੰ
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਮੱਧ ਪ੍ਰਦੇਸ਼ ਤੋਂ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਦੀ ਪਟੀਸ਼ਨ ’ਤੇ ਸੁਣਵਾਈ 19 ਮਈ ਲਈ ਮੁਲਤਵੀ ਕਰ ਦਿੱਤੀ ਹੈ। ਕਰਨਲ ਸੋਫ਼ੀਆ ਕੁਰੈਸ਼ੀ ਬਾਰੇ ਕੀਤੀ ਗਈ ਟਿੱਪਣੀ ਲਈ ਪੁਲੀਸ ਨੇ ਸ਼ਾਹ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਨੇ ਸ਼ਾਹ ਦੇ ਵਕੀਲ ਤੇ ਸੀਨੀਅਰ ਵਕੀਲ ਮਨਿੰਦਰ ਸਿੰਘ ਦੀ ਅਰਜ਼ੀ ’ਤੇ ਉਸ (ਸ਼ਾਹ) ਦੀ ਪਟੀਸ਼ਨ ’ਤੇ ਸੁਣਵਾਈ ਅੱਗੇ ਪਾ ਦਿੱਤੀ ਹੈ। ਸ਼ਾਹ ਨੇ ਆਪਣੀ ਪਟੀਸ਼ਨ ’ਚ ਮੱਧ ਪ੍ਰਦੇਸ਼ ਹਾਈ ਕੋਰਟ ਦੇ 14 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਟਿੱਪਣੀ ਲਈ ਉਸ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।