Punjab

ਫੌਜ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਲੈਣਾ ਚਾਹੁੰਦੀ ਭਾਜਪਾ: ਵੜਿੰਗ

ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ’ਤੇ ਹਥਿਆਰਬੰਦ ਬਲਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰਾਲੇ ਅਨੁਸਾਰ ਉਨ੍ਹਾਂ ਨੇ ਪਾਕਿਸਤਾਨ ਨੂੰ ਪਹਿਲਾਂ ਹੀ ਅਤਿਵਾਦੀ ਟਿਕਾਣਿਆਂ ’ਤੇ ਹਮਲਾ ਕਰਨ ਦੀ ਚਿਤਾਵਨੀ ਦਿੱਤੀ ਸੀ, ਜਿਸ ਕਰਕੇ ਦੋ ਅਤਿਵਾਦੀ ਹਾਫਿਜ਼ ਸਈਦ ਤੇ ਮਸੂਦ ਅਜ਼ਹਰ ਸੁਰੱਖਿਅਤ ਥਾਵਾਂ ’ਤੇ ਭੇਜੇ ਗਏ। ਜੇ ਅਜਿਹੀ ਜਾਣਕਾਰੀ ਨਾ ਦਿੱਤੀ ਹੁੰਦੀ ਤਾਂ ਅੱਜ ਉਹ ਦੋਵੇਂ ਵੀ ਮਾਰੇ ਜਾਣੇ ਸੀ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਚਿਤਾਵਨੀ ਦੇ ਕੇ ਦੇਸ਼ ਨਾਲ ਵਿਸ਼ਵਾਸਘਾਤ ਕੀਤਾ ਹੈ। ਸ੍ਰੀ ਵੜਿੰਗ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ।