National

ਕਰਨਾਟਕ ਦਾ ਸਮਾਜਿਕ-ਵਿਦਿਅਕ ਸਰਵੇਖਣ ਕੇਂਦਰ ਨਾਲੋਂ ਵੱਖਰਾ: ਸਿੱਧਾਰਮਈਆ

ਦਾਵਣਗੇਰੇ-ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਸਮਾਜਿਕ-ਵਿਦਿਅਕ ਅਤੇ ਜਾਤੀਗਤ ਸਰਵੇਖਣ ਕੇਂਦਰ ਸਰਕਾਰ ਦੀ ਜਾਤੀਗਤ ਮਰਦਮਸ਼ੁਮਾਰੀ ਤੋਂ ਬਿਲਕੁਲ ਵੱਖਰਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਇਹ ਪਹਿਲ ਸਮਾਜਿਕ ਨਿਆਂ ਦੀ ਲੋੜ ਤੋਂ ਪ੍ਰੇਰਿਤ ਹੈ। ਉਨ੍ਹਾਂ ਦਾ ਇਹ ਬਿਆਨ ਕੇਂਦਰ ਸਰਕਾਰ ਵੱਲੋਂ ਮਰਦਮਸ਼ੁਮਾਰੀ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਮਗਰੋਂ ਆਇਆ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧਾਰਮਈਆ ਨੇ ਕਿਹਾ ਕਿ ਕੇਂਦਰ ਜਾਤੀਗਤ ਮਰਦਮਸ਼ੁਮਾਰੀ ਕਰਵਾ ਰਿਹਾ ਹੈ ਜੋ 2027 ਤੋਂ ਸ਼ੁਰੂ ਹੋਵੇਗੀ ਪਰ ਉਸ ’ਚ ਸਮਾਜਿਕ-ਵਿਦਿਅਕ ਸਰਵੇਖਣ ਬਾਰੇ ਕੋਈ ਜ਼ਿਕਰ ਨਹੀਂ ਹੈ। ਸਿੱਧਾਰਮਈਆ ਨੇ ਕਿਹਾ ਕਿ ਉਨ੍ਹਾਂ ਕਰਨਾਟਕ ਪ੍ਰਦੇਸ਼ ਪੱਛੜੇ ਵਰਗ ਕਮਿਸ਼ਨ ਨੂੰ ਬਿਨਾਂ ਕਿਸੇ ਦੇਰੀ ਦੇ ਸਰਵੇਖਣ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।